Connect with us

ਪੰਜਾਬੀ

ਵਿਧਾਇਕ ਬੱਗਾ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਆਮ ਆਦਮੀ ਕਲੀਨਿਕ ਦਾ ਦੌਰਾ

Published

on

MLA Baga visited the Aam Aadmi Clinic to review the preparations

ਲੁਧਿਆਣਾ : ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਹਲਕਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਚਾਂਦ ਸਿਨੇਮਾ ਨੇੜੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ, ਨਗਰ ਨਿਗਮ ਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਵੱਲੋ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹੈ।

ਤਿਆਰੀਆਂ ਦਾ ਜਾਇਜਾ ਲੈਣ ਮੌਕੇ ਵਿਧਾਇਕ ਸ੍ਰੀ ਬੱਗਾ ਵੱਲੋਂ ਕਲੀਨਿਕ ਵਿੱਚ ਕੁੱਝ ਖਾਮੀਆਂ ਵੀ ਪਾਈਆਂ ਗਈਆਂ, ਜਿਨ੍ਹਾਂ ਨੂੰ ਤੁਰੰਤ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੀ.ਡਬਲਿਯੂ.ਡੀ. ਦੇ ਅਧਿਕਾਰੀਆ ਨੂੰ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੂੰ ਮਿੱਥੇ ਸਮੇ ਦੇ ਵਿਚ ਪੂਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ. ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ  ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਕੁੱਲ 9 ਆਮ ਆਦਮੀ ਕਲੀਨਿਕ ਜਲਦ ਹੀ ਸੁ਼ਰੂ ਕੀਤੇ ਜਾਣਗੇ ।

Facebook Comments

Trending