Connect with us

ਪੰਜਾਬੀ

ਵਿਧਾਇਕ ਬੱਗਾ ਵੱਲੋਂ ਨੇ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਬੱਚੀਆਂ ਨਾਲ ਮਨਾਈ ਲੋਹੜੀ

Published

on

MLA Bagga celebrated Lohri with the girls of Government Girls High School

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਸਕੂਲੀ ਬੱਚੀਆਂ ਦੇ ਨਾਲ ਲੋਹੜੀ ਦਾ ਤਿਉਂਹਾਰ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਧੀਆਂ ਦਾ ਸਨਮਾਨ ਕਰਨਾ ਸਮੇਂ ਦੀ ਲੋੜ ਹੈ, ਹੁਣ ਧੀਆਂ ਮੁੰਡਿਆਂ ਤੋਂ ਘੱਟ ਨਹੀਂ ਸਗੋਂ ਖੇਡਾਂ, ਸਿੱਖਿਆ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੁੰਡਿਆਂ ਤੋਂ ਅੱਗੇ ਹਨ।

ਉਨ੍ਹਾਂ ਇਸ ਮੌਕੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ ‘ਚ ਮੋਹਰੀ ਰੋਲ ਅਦਾ ਕਰਨ ਵਾਲੀਆਂ ਧੀਆਂ ਦਾ ਸਨਮਾਨ ਵੀ ਕੀਤਾ ਅਤੇ ਸਕੂਲ ਦੀਆਂ ਸਾਰੀਆਂ ਲੜਕੀਆਂ ਨੂੰ ਸਰਦੀਆਂ ਦੇ ਮੌਸਮ ਅਨੁਕੂਲ ਵਰਦੀਆਂ ਵੀ ਵੰਡੀਆਂ। ਇਸ ਮੌਕੇ ਅਮਨ ਬੱਗਾ ਖੁਰਾਣਾ, ਐਡਵੋਕੇਟ ਗੌਰਵ, ਬਿੱਟੂ ਭਨੋਟ, ਸ਼ਾਮ ਚਿਤਕਾਰਾ, ਸੁਰੇਸ਼ ਅਰੋੜਾ, ਅਨਿਲ ਸ਼ਰਮਾ, ਮਨਦੀਪ ਮਨੀ, ਕੁਲਦੀਪ ਮੱਕੜ, ਨਿਤਿਨ ਤਾਂਗੜੀ, ਸੁਰਿੰਦਰ ਸਿੰਘ, ਕੁਲਦੀਪ ਚਾਵਲਾ, ਤਰਲੋਚਨ ਮਨੋਚਾ, ਜਸਪਾਲ ਸਿੰਘ ਬੋਨੀ ਅਤੇ ਹੋਰ ਹਾਜ਼ਰ ਸਨ।

Facebook Comments

Trending