Connect with us

ਪੰਜਾਬੀ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ

Published

on

MLA Bagga started road construction works in ward number 91

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਪ੍ਰੀਤ ਵਿਹਾਰ ਵਿਖੇ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਪਈਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਜਿਸ ‘ਤੇ ਕਰੀਬ 92 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਚੌਧਰੀ ਬੱਗਾ ਨੇ ਦੁਹਰਾਇਆ ਕਿ ਉਹ ਹਲਕਾ ਉੱਤਰੀ ਦੇ ਵਸਨੀਕਾਂ ਦੀ ਰਿਣੀ ਹਨ ਅਤੇ ਹੁਣ ਲੋਕਾਂ ਦੀਆਂ ਮੁਸ਼ਕਿਲਾਂ ਨੇੜੇ ਹੋ ਕੇ ਸੁਣੀਆਂ ਜਾਣਗੀਆਂ ਅਤੇ ਜਲਦ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।

 

Facebook Comments

Trending