Connect with us

ਪੰਜਾਬੀ

ਵਿਧਾਇਕ ਬੱਗਾ ਵੱਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

Published

on

MLA Bagga started the work of installing interlock tiles

ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵਲੋ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 (ਪੁਰਾਣੇ) ਅਧੀਨ ਰਾਜੇਸ਼ ਨਗਰ ਅਤੇ ਨਸੀਬ ਇਨਕਲੇਵ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਸੁਰੂ ਕਰਵਾਉਣ ਮੌਕੇ ਕੀਤਾ।

ਵਿਧਾਇਕ ਬੱਗਾ ਨੇ ਦੱਸਿਆ ਇਲਾਕਾ ਨਿਵਾਸੀਆਂ ਦੀ ਵਿਸ਼ੇਸ਼ ਮੰਗ ਸੀ ਗਲੀਆਂ ਇੰਟਰਲਾਕ ਟਾਈਲਾਂ ਵਾਲੀਆਂ ਹੀ ਬਣਾਈਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

Facebook Comments

Trending