ਲੁਧਿਆਾਣਾ : ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਲੁਹਾਰਾ ਦੇ ਪਟਵਾਰਖਾਨੇ ਜਾ ਕੇ ਚੈਕਿੰਗ ਕੀਤੀ ਗਈ । ਇਸ ਮੌਕੇ ਤੇ ਬੀਬੀ ਛੀਨਾ ਨੇ ਪਟਵਾਰਖਾਨੇ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਵਾਇਆ ।
ਵਿਧਾਇਕ ਛੀਨਾ ਨੇ ਪਟਵਾਰੀਆਂ ਨੂੰ ਸਰਕਾਰੀ ਜ਼ਮੀਨਾਂ ਤੇ ਹੋਏ ਕਬਜ਼ਿਆਂ ਬਾਬਤ ਰਿਪੋਰਟਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੇ ਹੋਏ ਸਾਰੇ ਨਾਜਾਇਜ਼ ਕਬਜ਼ੇ ਖਾਲੀ ਕਰਵਾਏ ਜਾਣਗੇ। ਇਸ ਮੌਕੇ ਤੇ ਬੀਬੀ ਛੀਨਾ ਨੇ ਇਲਾਕਾ ਵਾਸੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਬੀੜਾ ਚੁੱਕਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ ।