ਪੰਜਾਬੀ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
Published
2 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐਸ.ਡੀ.ਓ. ਅੰਸ਼ੁਲ ਗਰਚਾ, ਬਿੱਟੂ ਭਾਰਦਵਾਜ, ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੀ ਮੌਜੂਦ ਸਨ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਹਲਕੇ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ੋਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਵਸਨੀਕਾਂ ਵੱਲੋਂ ਹਲਕੇ ‘ਚ ਪਹੁੰਚਣ ‘ਤੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਹਲਕੇ ਦੇ ਵਸਨੀਕਾਂ ਨੇ ਦੱਸਿਆ ਕਿ ਵਿਧਾਇਕ ਬੱਗਾ ਵੱਲੋਂ ਸੀਵਰੇਜ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੱਗਾ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ।
You may like
-
ਵਿਧਾਇਕ ਚੌਧਰੀ ਬੱਗਾ ਵੱਲੋਂ ਹਲਕੇ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
-
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 93 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
-
ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ
-
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
-
ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ
-
ਉੱਜਵਲ ਯੋਜਨਾ ਤਹਿਤ ਲੋੜਵੰਦ 250 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ