Connect with us

ਪੰਜਾਬੀ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਰਡ ਨੰਬਰ 91 ‘ਚ ਗਲੀਆਂ ਦੇ ਨਿਰਮਾਂਣ ਕਾਰਜ਼ਾਂ ਦਾ ਕੀਤਾ ਉਦਘਾਟਨ

Published

on

MLA Chaudhry Madan Lal Baga inaugurated the construction works of streets in Ward No. 91.

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ਅਧੀਨ ਚੰਦਰ ਨਗਰ ਦੀਆਂ ਪ੍ਰਮੁੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ‘ਤੇ ਕਰੀਬ 62 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਰੀਆਂ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਨ੍ਹਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇਗਾ।

Facebook Comments

Trending