ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਸ਼ਿਮਲਾਪੁਰੀ ਦੇ ਸਤਿਗੁਰੂ ਨਗਰ ਗਲੀ ਨੰਬਰ 8 ਤੋਂ ਇਸ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਮੰਤਵ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਹੈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦੇ ਨਾਲ ਜੋੜਨਾ ਅਤੇ ਇਲਾਕੇ ਦੇ ਲੋਕਾਂ ਨੂੰ ਨਸ਼ੇ ਦੇ ਵਿਰੁੱਧ ਜਾਗਰੂਕ ਕਰਨਾ ਅਤੇ ਇਲਾਕੇ ਦੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਅਗਾਹ ਕਰਨਾ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਹੁਣ ਤੱਕ ਪੰਜਾਬ ਦੇ ਕਈ ਘਰ ਉੱਜੜ ਚੁੱਕੇ ਨੇ ਅਤੇ ਨਸ਼ੇ ਕਾਰਨ ਕ੍ਰਾਈਮ ਦਰ ‘ਚ ਵੀ ਵਾਧਾ ਹੋ ਰਿਹਾ ਹੈ, ਨਸ਼ੇ ਤੇ ਠਲ਼ ਪਾਉਣ ਦੇ ਨਾਲ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹਲ ਹੋ ਜਾਵੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ‘ਚ ਪਿਛਲੀਆਂ ਸਰਕਾਰਾਂ ਨੇ ਨਸ਼ੇ ਤੇ ਠੱਲ ਪਾਉਣ ਦੇ ਸਿਰਫ ਦਾਅਵੇ ਹੀ ਕੀਤੇ ਨੇ, ਜਦਕਿ ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਇਸ ਮੁਹਿਮ ਦੇ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਨਾਲ ਜੋੜਾਂਗੇ ਤਾਂ ਜੋ ਨਸ਼ਾ ਕਰਨ ਵਾਲਿਆਂ ਤੇ ਅਤੇ ਨਸ਼ਾ ਵੇਚਣ ਵਾਲਿਆਂ ‘ਤੇ ਠੱਲ ਪਾਈ ਜਾ ਸਕੇ।