Connect with us

ਲੁਧਿਆਣਾ ਨਿਊਜ਼

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ ਪੁਰਾਣਾ 32 ਅਤੇ ਨਵਾਂ 35 ‘ਚ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

Published

on

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ ਪੁਰਾਣਾ 32 ਅਤੇ ਨਵਾਂ 35 ‘ਚ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

ਹਲਕਾ ਦੱਖਣੀ ਚ ਪੰਮਾ ਕਰਿਆਨਾ ਤੋਂ ਜੀਤੋ ਮਾਰਕੀਟ ਤੱਕ 48 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ।

ਲੁਧਿਆਣਾ, 15 ਮਾਰਚ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ ਪੁਰਾਣਾ 32 ਅਤੇ ਨਵਾਂ 35 ਅਧੀਨ ਪੰਮਾ ਕਰਿਆਨਾ ਤੋਂ ਜੀਤੋ ਮਾਰਕੀਟ ਤੱਕ 48 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਇਲਾਕੇ ਦੀਆਂ ਸੜਕਾਂ ਦੀ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਸਾਰ ਨਹੀਂ ਲਈ ਗਈ। ਪਿਛਲੇ 20 ਸਾਲ ਤੋਂ ਇਹ ਸੜਕ ਨਹੀਂ ਬਣੀ ਸੀ ਅਤੇ ਹੁਣ ਲੋਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 48 ਲੱਖ 80 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ।

ਐਮ ਐਲ ਏ ਛੀਨਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ, ਪਿਛਲੇ 20 ਸਾਲ ਤੋਂ ਇਸ ਦਾ ਸਿਰਫ ਪੈਚ ਵਰਕ ਕਰਵਾਇਆ ਜਾ ਰਿਹਾ ਸੀ ਅਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ ਅਤੇ ਅਕਸਰ ਰਾਹਗੀਰ ਦੁਰਘਟਨਾਵਾਂ ਦੇ ਸ਼ਿਕਾਰ ਹੁੰਦੇ ਸੀ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਸੂਬਾ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ। ਇਸੇ ਦੇ ਤਹਿਤ ਇਹ ਸਾਰੇ ਵਿਕਾਸ ਕਾਰਜ ਹਲਕਾ ਦੱਖਣੀ ਚ ਕਰਵਾਏ ਜਾ ਰਹੇ ਨੇ।

Facebook Comments

Trending