Connect with us

ਪੰਜਾਬੀ

ਵਿਧਾਇਕ ਗੋਗੀ ਨੇ ਸੁਨੇਤ ਪਿੰਡ ਦੇ ਸਰਕਾਰੀ ਸਕੂਲ ਦਾ ਵੀ ਕੀਤਾ ਅਚਨਚੇਤ ਦੌਰਾ

Published

on

MLA Gogi also paid a surprise visit to the government school of Sunet village

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਵਿੱਚ ਹਲਕਾ ਪੱਛਮੀ ਅਧੀਨ ਪੈਂਦੇ ਸਿੱਧਵਾਂ ਨਹਿਰ ਦੇ ਕਿਨਾਰਿਆ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਦਾ ਸੁੰੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ ਜੋਕਿ 2.17 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਸਾਲ ਲਈ ਇੱਥੇ ਫੁੱਲ ਪੌਦੇ ਲਗਾਉਣਗੇ ਅਤੇ ਉਸਦੀ ਦੇਖ-ਰੇਖ ਤੇ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।

ਪ੍ਰੋਜੈਕਟ ਦਾ ਜਾਇਜਾ ਲੈਣ ਮੌਕੇ ਵਿਧਾਇਕ ਸ੍ਰੀ ਗੋਗੀ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੋਂ ਇਲਾਵਾ ਹੋਰ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ੍ਰੀ ਗੋਗੀ ਬੱਸੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰਿਆ ਭਰਿਆ ਤੇ ਸਾਫ ਸੁੱਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਸਾਰੇ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾਵੇਗਾ।

ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 72 ਅਧੀਨ ਪੈਂਦੇ ਪਿੰਡ ਸੁਨੇਤ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਜਿੱਥੇ ਉਨ੍ਹਾਂ ਮਿਡ ਡੇ ਮੀਲ ਦੀ ਗੁਣਵੱਤਾ ਅਤੇ ਸਾਫ ਸਫਾਈ ਦਾ ਨਿਰੀਖਣ ਕੀਤਾ। ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਸਹਿਬਾਨਾਂ ਵੱਲੋਂ ਵਿਦਿਆਰਥੀਆਂ ਲਈ ਨਵੇਂ ਕਲਾਸ ਰੂਮ, ਆਰ.ਓ. ਸਿਸਟਮ, ਕਿਚਨ ਸ਼ੈਡ, ਪੇਂਟ, ਸਕੂਲ ਗਰਾਉਂਡ ਵਿੱਚ ਇੰਟਲਾਕ ਟਾਈਲਾਂ ਲਾਉਣੀਆਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਬਾਰੇ ਜਾਣੂੰ ਕਰਵਾਇਆ।

ਵਿਧਾਇਕ ਸ੍ਰੀ ਗੋਗੀ ਵਲੋਂ ਸਕੂਲ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਸਕੂਲ ਵਿੱਚ ਮਿਡ ਡੇ ਮੀਲ ਵਰਕਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਭੈਣਾਂ ਨੂੰ ਵੀ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ। ਵਿਧਾਇਕ ਸ੍ਰੀ ਗੋਗੀ ਨੇ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ’ੋਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਪੱਛਮੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

Facebook Comments

Trending