Connect with us

ਪੰਜਾਬੀ

ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ

Published

on

MLA Gogi conducted cleaning campaign in ward number 81 under 'Mera Shahr Mera Maan'

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਕੌਸਲਰ ਸ੍ਰੀਮਤੀ ਰਾਸ਼ੀ ਅਗਰਵਾਲ ਦੇ ਨਾਲ, ਵਾਰਡ ਨੰਬਰ 81 ਅਧੀਨ ਹੈਬੋਵਾਲ ਵਿਖੇ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਤਹਿਤ ‘ਮੇਰਾ ਸ਼ਹਿਰ ਮੇਰਾ ਮਾਣ ਸਫਾਈ ਅਭਿਆਨ’ ਚਲਾਇਆ ਗਿਆ। ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਬਾਅਦ ਵਿੱਚ ਉਨ੍ਹਾਂ ਹਲਕਾ ਪੱਛਮੀ ਦੇ ਵਾਰਡ ਨੰਬਰ 65 ਅਧੀਨ ਅਸ਼ੋਕ ਨਗਰ ਵਿੱਚ ਨਵੇਂ ਟਿਊਬਵੈਲ ਲਗਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲਗਭਗ 20 ਦਿਨਾਂ ਵਿੱਚ ਇਸਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਇਹ ਟਿਊੁਬਵੈਲ ਸਮਰਪਿਤ ਕੀਤਾ ਜਾਵੇਗਾ।

ਵਿਧਾਇਕ ਗੋਗੀ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 65 ਅਧੀਨ ਵਸਨੀਕਾਂ ਨੂੰ ਪੁਰਾਣੇ ਟਿਊਬਵੈਲ ਦੇ ਖਰਾਬ ਹੋਣ ਕਾਰਨ ਪਾਣੀ ਦੀ ਕਾਫੀ ਕਿੱਲਤ ਆ ਰਹੀ ਹੈ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Facebook Comments

Trending