Connect with us

ਪੰਜਾਬੀ

ਵਿਧਾਇਕ ਗਰੇਵਾਲ ਨੇ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ

Published

on

MLA Grewal offered flowers on the birthday of Shaheed Sardar Bhagat Singh

ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਹਲਕਾ ਪੂਰਬੀ ਦੇ ਬਹਾਦਰ ਕੇ ਰੋਡ ਵਿਖੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਮਨਾਇਆ ਗਿਆ। ਇਸ ਮੌਕੇ ਤੇ ਫੁੱਲ ਮਾਲਾਵਾਂ ਭੇਟ ਕਰ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਰਦਾਰ ਭਗਤ ਸਿੰਘ ਜੀ ਦੀ ਵਿਚਾਰਧਾਰਾ ਤੇ ਸੋਚ ਤੇ ਨੌਜਵਾਨ ਪੀੜੀ ਨੂੰ ਚੱਲਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀ ਆਂ ਪਿਛਲੀਆਂ ਸਰਕਾਰਾਂ ਦੇਸ਼ ਨੂੰ ਆਜ਼ਾਦ ਕਰਨ ਵਾਲੇ ਸੂਰਮਿਆਂ ਦੇ ਨਾਂ ਤੇ ਸਿਆਸੀ ਰੋਟੀਆਂ ਤਾਂ ਜਰੂਰ ਸੇਕ ਦੀਆਂ ਰਹੀਆਂ ,ਪਰ ਉਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਕਿਸੇ ਤਰ੍ਹਾਂ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।

ਉਹਨਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਦਾ ਇੱਕੋ ਇੱਕ ਸੁਫਨਾ ਸੀ ਕਿ ਹਰ ਕਿਸੇ ਨੂੰ ਉਸ ਦਾ ਬਣਦਾ ਪੂਰਾ ਹੱਕ ਮਿਲੇ ਜਿਸ ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਫ੍ਰੀ ਪੜਾਈ ਦੇ ਨਾਲ -ਨਾਲ ਸਿਹਤ ਸੇਵਾਵਾਂ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾ ਰਹੀ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਦਾਰ ਭਗਤ ਸਿੰਘ ਜੀ ਦੇ ਸੁਫਨਿਆਂ ਤੇ ਪਹਿਰਾ ਦੇਣ ਲਈ ਵਚਨਬੱਧ ਹੈ।

Facebook Comments

Trending