Connect with us

ਪੰਜਾਬੀ

ਵਿਸਾਖੀ ਦੀ ਸਿੱਖ ਸੰਗਤ ਨੂੰ ਵਿਧਾਇਕ ਹਰਦੀਪ ਮੂੰਡੀਆਂ ਵੱਲੋਂ ਵਧਾਈ, ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

Published

on

MLA Hardeep Mundian congratulated the Sikh community on Baisakhi, prayed for happiness and peace

ਲੁਧਿਆਣਾ : ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਸ਼ਵ ਭਰ ਵਿਚ ਵਸਦੀ ਸਿੱਖ ਸੰਗਤ ਨੂੰ ਖਾਲਸੇ ਦੀ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਸਿੱਖ ਕੌਮ ਦੀ ਚੜ੍ਹਦੀ ਕਲਾ, ਸਮੁੱਚੇ ਵਿਸ਼ਵ ਵਿੱਚ ਵਸਦੇ ਪੰਜਾਬੀਆਂ ਦੀ ਤਰੱਕੀ ਅਤੇ ਸੁਖ ਸ਼ਾਂਤੀ ਦੇ ਨਾਲ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰਹਿਣ ਸਬੰਧੀ ਅਰਦਾਸ ਕੀਤੀ ਗਈ।

ਹਲਕਾ ਵਿਧਾਇਕ ਮੂੰਡੀਆਂ ਨੇ ਸਾਹਨੇਵਾਲ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਵਿਚ ਨਤਮਸਤਕ ਹੋ ਕੇ ਗੁਰੂ ਘਰਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੂੰਡੀਆਂ ਨੇ ਕਿਹਾ ਕਿ ਸਾਹਿਬੇ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਲੋਕਾਂ ਨੂੰ ਸਿੰਘ ਸਜਾ ਕੇ ਉਨ੍ਹਾ ਨੂੰ ਵੱਖਰਾ ਰੂਪ ਦਿੱਤਾ ਸੀ, ਓਥੇ ਹੀ ਸਿੱਖ ਕੌਂਮ ਨੂੰ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਅੱਗੇ ਰਹਿਣ ਅਤੇ ਨਾਲ ਦੇਸ਼ ਕੌਂਮ ਦੀ ਸੇਵਾ ਤਨ, ਮਨ, ਧੰਨ ਤੋਂ ਕਰਨ ਦਾ ਵੀ ਸੁਨੇਹਾ ਦਿੱਤਾ ਸੀ।

ਉਨ੍ਹਾ ਕਿਹਾ ਕਿ ਸਿੱਖ ਕੌਂਮ ਦੇ ਇਤਿਹਾਸ ਦੀ ਵੱਖਰੀ ਆਣ ਅਤੇ ਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਦੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਵਿਕਾਸ ਲਈ ਅੱਡੀ ਚੋਟੀ ਦਾ ਜੋਰ ਲਗਾ ਰਹੀ ਹੈ। ਉਨ੍ਹਾ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ, ਉਨ੍ਹਾਂ ਦੀ ਫਸਲ ਦੀ ਵਿਕਰੀ ਦੇ ਸੁੱਚਜੇ ਪ੍ਰਬੰਧਾਂ ਦੇ ਨਾਲ ਕਿਸਾਨਾਂ ਦੇ ਨੁਕਸਾਨ ਦਾ ਸੰਭਵ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ।

Facebook Comments

Trending