Connect with us

ਪੰਜਾਬੀ

MLA ਰਜਿੰਦਰ ਪਾਲ ਕੌਰ ਛੀਨਾ ਨੇ ਇਕ ਮਹੀਨੇ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਨੂੰ ਸੌਂਪਿਆ

Published

on

MLA Rajinder Pal Kaur Chhina handed over one month's salary check to the Chief Minister

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਦੇ ਵਿਚ ਦੇ ਦਿੱਤਾ ਹੈ। ਹਲਕਾ ਵਿਧਾਇਕ ਬੀਬਾ ਛੀਨਾ ਵੱਲੋਂ ਹੜ੍ਹਾਂ ਕਾਰਨ ਖ਼ਰਾਬ ਫਸਲਾਂ ਅਤੇ ਸੂਬੇ ਦੇ ਲੋਕਾਂ ਦੀ ਮਦਦ ਦੇ ਕਈ ਇਹ ਫੈਸਲਾ ਲਿਆ ਹੈ। ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀ ਪੂਰੀ ਇਕ ਮਹੀਨੇ ਦੀ ਤਨਖਾਹ ਦਾ ਚੈੱਕ ਦਿੰਦਿਆਂ ਉਸ ਦੀ ਵਰਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਮਦਦ ਦੇ ਤੌਰ ਤੇ ਕਰਨ ਦੀ ਮੁੱਖ ਮੰਤਰੀ ਜੀ ਨੂੰ ਅਪੀਲ ਕੀਤੀ।

ਇਸ ਮੌਕੇ ਛੀਨਾ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਲਈ ਕਦਮ ਚੁੱਕੇ ਜਾਂਦੇ ਰਹੇ ਨੇ, ਉਨ੍ਹਾ ਕਿਹਾ ਕਿ ਹੜ੍ਹਾਂ ਕਾਰਨ ਜਿੱਥੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਓਥੇ ਹੀ ਲੋਕਾਂ ਦਾ ਵੀ ਵਡਾ ਨੁਕਸਾਨ ਹੋਇਆ ਹੈ। ਉਨ੍ਹਾ ਕਿਹਾ ਕਿ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਅਤੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੇ ਫੈਸਲਾ ਲਿਆ ਕੇ ਓਹ ਇਕ ਮਹੀਨੇ ਦੀ ਤਨਖਾਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੀ ਲੇਖੇ ਲਾਉਣਗੇ।

Facebook Comments

Trending