ਖੰਨਾ/ ਲੁਧਿਆਣਾ : ਆਮ ਆਦਮੀ ਪਾਰਟੀ ਵਲੋਂ ਖੰਨਾ ਹਲਕੇ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੋਂਦ ਦੀ ਨਿਯੁਕਤੀ ਉੱਤੇ ਵਾਲੰਟੀਅਰਾਂ ਵਿਚ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸੋਂਦ ਨੇ ਆਪਣੀ ਨਿਯੁਕਤੀ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ।
ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ‘ਆਪ’ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪ੍ਰਿੰਸੀਪਲ ਬੁੱਧਰਾਮ ਲਗਾਤਾਰ ਦੋ ਵਾਰ ਬੁਢਲਾਡਾ ਤੋਂ ਜਿੱਤ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉੱਪ ਪ੍ਰਧਾਨ, ਜਸਵੀਰ ਸਿੰਘ ਰਾਜਾ ਗਿੱਲ ਨੂੰ ਉੱਪ ਪ੍ਰਧਾਨ, ਜਗਦੀਪ ਸਿੰਘ ਕਾਕਾ ਬਰਾੜ ਨੂੰ ਉੱਪ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।