ਪੰਜਾਬੀ
ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
Published
2 years agoon

ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 43 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 43 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ।
ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ।
ਉਨ੍ਹਾਂ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਹ ਹਲਕਾ ਆਤਮ ਨਗਰ ਦੇ ਵਸਨੀਕਾਂ ਦੇ ਰਿਣੀ ਹਨ ਜਿਨ੍ਹਾਂ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ”ਮੈਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂ, ਜਿਸ ਤਹਿਤ ਹੁਣ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ।
You may like
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ