ਲੁਧਿਆਣਾ : ਕਾਂਗਰਸ ਪਾਰਟੀ ਨੂੰ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ‘ਤੇ ਵੱਡਾ ਨੁਕਸਾਨ ਉਠਾਣਾ ਪਿਆ ਹੈ। ਇਕ ਦਿਨ ਪਹਿਲਾਂ ਮੋਗਾ ਵਿਧਾਨ ਸਭਾ ਹਲਕੇ ਦੀ ਟਿਕਟ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਵਿਧਾਇਕ ਡਾ ਹਰਜੋਤ ਕਮਲ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ। ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਨੇ ਡਾ ਹਰਜੋਤ ਕਮਲ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਹੈ। ਬੁੱਧਵਾਰ ਨੂੰ ਉਨ੍ਹਾਂ ਦੇ ਸਮਰਥਕ ਸਰਪੰਚ ਅਤੇ ਨਿਗਮ ਦੇ ਕਾਰਪੋਰੇਟਰ ਰਸਮੀ ਤੌਰ ‘ਤੇ ਭਾਜਪਾ ਵਿੱਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਮੋਗਾ ਦੇ ਵਿਧਾਇਕ ਡਾ ਜੋਤ ਕਮਲ ਨੇ ਬਗਾਵਤ ਕਰ ਦਿੱਤੀ ਸੀ। ਉਹ ਮੰਗ ਕਰ ਰਿਹਾ ਸੀ ਕਿ ਸੂਦ ਨੂੰ ਮੋਗਾ ਤੋਂ ਇਲਾਵਾ ਹੋਰ ਕਿਤੇ ਤੋਂ ਟਿਕਟ ਦਿੱਤੀ ਜਾਵੇ।