ਲੁਧਿਆਣਾ: ਲੁਧਿਆਣਾ ਪੁਲਿਸ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਥਾਣਾ ਜੋਧੇਵਾਲ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਜਸਵਿੰਦਰ ਪਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਨੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ |ਪੁਲੀਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਵਾਸੀ ਬਿੰਦਰਾ ਕਲੋਨੀ ਵਜੋਂ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।