Connect with us

ਪੰਜਾਬੀ

ਬੀਚ ਕੰਢੇ ਮੌਨੀ ਰਾਏ ਰੈੱਡ ਡਰੈੱਸ ’ਚ ਆਈ ਨਜ਼ਰ, ਕੂਲ ਅੰਦਾਜ਼ ’ਚ ਦੇ ਰਹੀ ਪੋਜ਼

Published

on

Mouni Roy was seen in a red dress on the beach, posing in a cool style

ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਬੀਚ ਦੇ ਕੰਢੇ ਮਸਤੀ ਕਰਦੀ ਨਜ਼ਰ ਆ ਰਹੀ ਹੈ।ਅਦਾਕਾਰਾ ਦਾ ਇਹ ਦਿਲ ਖਿੱਚਵਾਂ ਅੰਦਾਜ਼ ਹਰ ਕੋਈ ਪਸੰਦ ਕਰ ਰਿਹਾ। ਲੁੱਕ ਦੀ ਗੱਲ ਕਰੀਏ ਤਾਂ ਮੌਨੀ ਨੇ ਲਾਲ ਰੰਗ ਦੀ ਸ਼ਾਰਟ ਡਰੈੱਸ ਪਾਈ ਹੈ। ਜਿਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।ਇਨ੍ਹਾਂ ਤਸਵੀਰਾਂ ਮੌਨੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਨੂੰ ਪਸੰਦ ਕਰ ਰਿਹਾ ਹੈ।ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਪਾਣੀ ’ਚ ਖੂਬ ਮਸਤੀ ਕਰ ਰਹੀ ਹੈ ਅਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ। ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਅਦਾਕਾਰਾ ਦਾ ਇਹ ਅੰਦਾਜ਼ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਮੌਨੀ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਮੌਨੀ ਦੀ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਜਿਸ ’ਚ ਅਦਾਕਾਰਾ ਦੀ ਅਹਿਮ ਭੁਮਿਕਾ ਨਜ਼ਰ ਆਈ। ਅਦਾਕਾਰਾ ਦੀ ਫ਼ਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਕਾਫ਼ੀ ਚੰਗੀ ਕਮਾਈ ਕਰ ਰਹੀ ਹੈ।

ਇਸ ਤੋਂ ਇਲਾਵਾ ਫ਼ਿਲਮ ’ਚ ਰਣਬੀਰ ਕਪੂਰ, ਆਲੀਆ ਭੱਟ ਅਤੇ ਅਦਾਕਾਰ ਅਮਿਤਾਭ ਬੱਚਨ ਵੀ ਅਹਿਮ ਭੁਮਿਕਾ ’ਚ ਨਜ਼ਰ ਆਏ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਦਰਸ਼ਕ ਫ਼ਿਲਮ ਨੂੰ ਕਾਫ਼ੀ ਚੰਗਾ ਹੁੰਗਾਰਾ ਦੇ ਰਹੇ ਹਨ।

 

Facebook Comments

Trending