ਪੰਜਾਬੀ
ਕਾਂਗਰਸ ਦੀ ਸਰਕਾਰ ਆਉਣ ਤੇ ਕੀਤਾ ਜਾਵੇਗਾ ਪੰਜਾਬ ਦਾ ਬਹੁਪੱਖੀ ਵਿਕਾਸ – ਮਹਿਲਾ ਪ੍ਰਧਾਨ ਸੋਢੀ
Published
3 years agoon
ਲੁਧਿਆਣਾ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਵੱਲੋਂ ਪੰਜਾਬ ਵਿਚਲੀਆਂ ਔਰਤਾਂ ਨੂੰ ਲਾਮਬੰਦ ਕਰਦੇ ਹੋਏ ਅਤੇ ਕਾਂਗਰਸ ਦੀ ਸਰਕਾਰ ਲਿਆਉਣ ਦਾ ਸੱਦਾ ਦਿੰਦੇ ਹੋਏ ਲਗਾਤਾਰ ਪੰਜਾਬ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ।
ਬਲਬੀਰ ਰਾਣੀ ਸੋਢੀ ਲੁਧਿਆਣਾ ਵਿਖੇ ਰਿਸ਼ੀ ਹੇਮਰਾਜ ਅਗਰਵਾਲ ਵੱਲੋਂ ਆਯੋਜਿਤ ਕੀਤੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਅਤੇ ਸੈਂਕੜਿਆਂ ਦੀ ਤਾਦਾਦ ਵਿੱਚ ਇਕੱਠੀਆਂ ਹੋਈਆਂ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਔਰਤ ਨੂੰ ਦੇਸ਼ ਦੀ ਪਹਿਲੀ ਪ੍ਰਧਾਨ ਮੰਤਰੀ ਹੋਣ ਦਾ ਮਾਣ ਦੇਣ ਵਾਲੀ ਕਾਂਗਰਸ ਸਰਕਾਰ ਮੁੜ ਸੱਤਾ ਵਿੱਚ ਆਵੇਗੀ ।
ਇਸ ਮੌਕੇ ਮਹਿਲਾ ਕਾਂਗਰਸ ਪ੍ਰਧਾਨ ਸੋਢੀ ਨੇ ਮਹਿਲਾਵਾਂ ਨੂੰ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ । ਦੱਸਣਾ ਬਣਦਾ ਹੈ ਕਿ ਮੈਡਮ ਸੋਢੀ ਇਸ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਸਨ ਅਤੇ ਇਸ ਮੌਕੇ ਪ੍ਰੋਗਰਾਮ ਵਿਚ ਹਾਜ਼ਰ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਾਂਗਰਸ ਪ੍ਰਧਾਨ ਸੋਢੀ ਦਾ ਧੰਨਵਾਦ ਕਰਦੇ ਹੋਏ ਲੁਧਿਆਣਾ ਜ਼ਿਲ੍ਹੇ ਦੀਆਂ ਮਹਿਲਾਵਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ।
ਇਸ ਮੌਕੇ ਹਾਜ਼ਰ ਮਹਿਲਾਵਾਂ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿਲਾਵਾਂ ਆਪਣੀ ਅਹਿਮ ਭੂਮਿਕਾ ਅਦਾ ਕਰਕੇ ਆਪਣੀ ਮਰਜ਼ੀ ਦੀ ਸਰਕਾਰ ਬਣਾ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਆਉਣ ਤੇ ਉਨ੍ਹਾਂ ਵੱਲੋਂ ਮਹਿਲਾਵਾਂ ਨੂੰ ਮਜ਼ਬੂਤ ਕਰਨ ਦੇ ਲਈ ਕੰਮ ਕੀਤਾ ਜਾਵੇਗਾ ।
Facebook Comments
Advertisement
You may like
-
ਚੋਣ ਪ੍ਰਚਾਰ ਦੌਰਾਨ ਕਿਸਾਨਾਂ ਨੇ ਘੇਰਿਆ ਮਨਪ੍ਰੀਤ ਬਾਦਲ, ਪੜ੍ਹੋ ਪੂਰੀ ਖ਼ਬਰ
-
ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਸੀਐਮ ਮਾਨ, ਵਿਰੋਧੀਆਂ ‘ਤੇ ਸਾਧਿਆ ਨਿਸ਼ਾਨਾ
-
ਚੋਣ ਪ੍ਰਚਾਰ ਦੌਰਾਨ ਨਿਤਿਨ ਗਡਕਰੀ ਬੇਹੋਸ਼ ਹੋ ਗਏ, ਕੁਝ ਦੇਰ ਬਾਅਦ ਖੜ੍ਹੇ ਹੋਏ, ਫਿਰ ਭਾਸ਼ਣ ਸ਼ੁਰੂ ਕੀਤਾ
-
ਚੋਣ ਪ੍ਰਚਾਰ ਦੌਰਾਨ ਕਾਰ ਦੀ ਲਪੇਟ ‘ਚ ਆਉਣ ਨਾਲ ਭਾਜਪਾ ਆਗੂ ਦੀ ਮੌ/ਤ, ਪ੍ਰਦਰਸ਼ਨ ਸ਼ੁਰੂ
-
ਚੇਅਰਮੈਨ ਮੱਕੜ ਆਪ ਦਾ ਚੌਣ ਪ੍ਰਚਾਰ ਕਰਨ ਲਈ ਟੀਮ ਸਮੇਤ ਗਵਾਲੀਅਰ ਰਵਾਨਾ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ