ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਸਮੇਂ ਇੰਦਰਪਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਡਾ ਸਹਿਜਪਾਲ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਅਰਵਿੰਦ ਢੀਂਗਰਾ ਪ੍ਰਿੰਸੀਪਲ ਸਟੈਪ ਮਹਿਮਾਨ ਵਜੋਂ ਸ਼ਾਮਲ ਹੋਏ।
ਐਨਐਸਈਡੀ ਟਰੱਸਟ ਦੇ ਡਾਇਰੈਕਟਰ ਇੰਦਰਪਾਲ ਸਿੰਘ ਨੇ ਇਸ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਲੋਹੜੀ ਦਾ ਸੰਬੰਧ ਦੁੱਲਾ ਭੱਟੀ ਦੀ ਕਹਾਣੀ ਨਾਲ ਹੈ। ਇਹ ਤਿਉਹਾਰ ਬੁਰਾਈ ‘ਤੇ ਅਛਾਈ ਦੀ ਜਿੱਤ ਦਾ ਪ੍ਰਤੀਕ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਕੱਲ੍ਹ ਲੋਕ ਲੋਹੜੀ ਮਨਾਉਣ ਦੇ ਰਵਾਇਤੀ ਢੰਗ ਦੀ ਪਾਲਣਾ ਨਹੀਂ ਕਰਦੇ। ਸਾਨੂੰ ਇਸ ਨੂੰ ਮਨਾਉਣ ਦੇ ਪੁਰਾਣੇ ਤਰੀਕਿਆਂ ਨੂੰ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਲੋਹੇ, ਸ਼ਾਂਤੀ ਅਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ।