Connect with us

ਪੰਜਾਬੀ

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥਣ ਦੀ ਇਸਰੋ ਸਮਰ ਕੈੰਪ ਲਈ ਹੋਈ ਚੋਣ

Published

on

Nankana Sahib School student selection for ISRO summer camp

ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਲੁਧਿਆਣਾ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਇਸਰੋ ਵੱਲੋਂ ਲਗਾਏ ਜਾ ਰਹੇ ਸਮਰ ਕੈਂਪ ਲਈ ਚੁਣਿਆ ਗਿਆ ਹੈ। ਦਸਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਗਿੱਲ ਦੀ ਚੋਣ ਯੁਵਾ ਵਿਗਿਆਨ ਪ੍ਰੋਗਰਾਮ ਲਈ ਹੋਈ ਹੈ ਜੋ ਕਿ ਇਸਰੋ ਵੱਲੋਂ 15 ਤੋਂ 26 ਮਈ ਤੱਕ ਲਗਾਏ ਜਾ ਰਹੇ ਸਮਰ ਕੈਂਪ ਲਈ ਚੁਣਿਆ ਗਿਆ ਹੈ। ਇਸ ਵੱਕਾਰੀ ਕੈਂਪ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਦੇ 350 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।

ਇਸ ਕੈਂਪ ਦਾ ਮਕਸਦ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਬਾਰੇ ਮੁੱਢਲੀ ਜਾਣਕਾਰੀ ਦੇਣਾ ਹੈ। ਉਨ੍ਹਾਂ ਨੂੰ ਪੁਲਾੜ ਵਿਗਿਆਨ, ਪੁਲਾੜ ਤਕਨਾਲੋਜੀ ਅਤੇ ਪੁਲਾੜ ਐਪਲੀਕੇਸ਼ਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਹ ਇਸ ਛੋਟੀ ਉਮਰ ਵਿੱਚ ਬਹੁਤ ਹੀ ਵਿਲੱਖਣ ਕਿਸਮ ਦੀ ਪ੍ਰਾਪਤੀ ਹੈ। ਉਨ੍ਹਾਂ ਨੇ ਵਿਦਿਆਰਥੀ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਸ਼ੁਭਕਾਮਨਾਵਾਂਦਿੱਤੀਆਂ।

Facebook Comments

Trending