ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ, ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ‘ ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ ਦਿਨ ਹੁੰਦਾ ਹੈ ਅਤੇ ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ‘ਹਾਕੀ ਦੇ ਜਾਦੂਗਰ’ ਦੇ ਨਾਂ ਨਾਲ ਪ੍ਰਸਿੱਧ ਮੇਜਰ ਧਿਆਨ ਚੰਦ ਨੇ ਭਾਰਤ ਲਈ ਓਲੰਪਿਕ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤਿਆ ਸੀ।
ਵਿਦਿਆਰਥਣਾਂ ਨੂੰ ਖੇਡਾਂ ਨਾਲ ਜੋੜੇ ਰੱਖਣ ਲਈ ਕਾਲਜ ਵਿੱਚ ਬੈਡਮਿੰਟਨ ਮੈਚ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੀ .ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਪਾਰੁਲ ਨੇ ਪਹਿਲਾ ਸਥਾਨ, ਵੰਸ਼ੀਕਾ ਨੇ ਦੂਜਾ ਸਥਾਨ ਅਤੇ ਵਿਦਿਆਰਥਣ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀਮਤੀ ਸ਼ਤੀਸਾ ਸ਼ਰਮਾ ਅਤੇ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਦੀ ਭਾਵਨਾ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਸ਼ਖ਼ਸੀਅਤ ਦੇ ਵਿਕਾਸ ਲਈ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਆ।