Connect with us

ਪੰਜਾਬੀ

ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ‘ਚ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’

Published

on

'National Youth Day' was celebrated in the girls section of Arya College.

ਲੁਧਿਆਣਾ : ਰੈੱਡ ਰਿਬਨ ਕਲੱਬ ਦੀ ਅਗਵਾਈ ਹੇਠ ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤ ਦੇ ਮਹਾਨ ਅਧਿਆਤਮਿਕ ਅਤੇ ਸਮਾਜਿਕ ਆਗੂ ਸਵਾਮੀ ਵਿਵੇਕਾਨੰਦ ਨੂੰ ਯਾਦ ਕਰਨ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ‘ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਲਗਭਗ 35 ਵਿਦਿਆਰਥਣਾਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਏ.ਸੀ.ਐਮ.ਸੀ. ਦੇ ਸਕੱਤਰ ਡਾ: ਐਸ. ਐਮ ਸ਼ਰਮਾ ਨੇ ਨੌਜਵਾਨਾ ਸ਼ਕਤੀ ਨੂੰ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਅਤੇ ਉਨ੍ਹਾਂ ਨੂੰ ਦੇਸ਼ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਕਿਹਾ। ਪਿ੍ੰਸੀਪਲ ਡਾ: ਸੁਕਸ਼ਮ ਆਹਲੂਵਾਲੀਆ ਨੇ ਨੌਜਵਾਨਾਂ ਨੂੰ ਸਮਾਜ ਦਾ ਸਭ ਤੋਂ ਸ਼ਕਤੀਸ਼ਾਲੀ ਅਤੇ ਮਹੱਤਵਪੂਰਨ ਅੰਗ ਮੰਨਿਆ |

Facebook Comments

Trending