ਲੁਧਿਆਣਾ : ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਪ੍ਰੋਗਰਾਮ “ਖਵਾਈਸ਼ਾ ਦੀ ਉਡਾਨ” ਤਹਿਤ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਇੱਕ ਫੇਸਬੁੱਕ ਲਾਈਵ ਦਾ ਆਯੋਜਨ ਕੀਤਾ ਗਿਆ। ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਐਨਸੀਸੀ ਕੈਡਿਟਾਂ ਨੇ ਇਸ ਫੇਸਬੁੱਕ ਲਾਈਵ ਵਿੱਚ ਭਾਗ ਲਿਆ। ਇਸ ਲਾਈਵ ਦੇ ਮੁੱਖ ਬੁਲਾਰੇ ਮੇਜਰ ਜਨਰਲ ਜਸਬੀਰ ਸਿੰਘ ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਸਨ।
ਉਹਨਾਂ ਨੇ ਹਥਿਆਰਬੰਦ ਸੈਨਾਵਾਂ ਵਿੱਚ ਲੜਕੀਆਂ ਲਈ ਕਰੀਅਰ ਪਰਿਪੇਖ: ਮੌਕੇ ਅਤੇ ਚੁਣੌਤੀਆਂ’ ਵਿਸ਼ੇ ‘ਤੇ ਚਾਨਣਾ ਪਾਇਆ। ਉਹਨਾਂ ਦਰਸ਼ਕਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਦਾਖਲਾ ਲੈਣ ਲਈ ਯੂ.ਪੀ.ਐਸ.ਸੀ. ਦੁਆਰਾ ਕਰਵਾਈਆਂ ਜਾਂਦੀਆਂ ਵੱਖ-ਵੱਖ ਪ੍ਰਵੇਸ਼ ਪ੍ਰੀਖਿਆਵਾਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਮਾਈ ਭਾਗੋ ਇੰਸਟੀਚਿਊਟ ਵਿੱਚ ਦਾਖਲਾ ਲੈਣ ਲਈ ਪ੍ਰਕਿਰਿਆ ਅਤੇ ਯੋਗਤਾ ਦੇ ਮਾਪਦੰਡਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ।