Connect with us

ਪੰਜਾਬ ਨਿਊਜ਼

ਪੰਜਾਬ ‘ਚ ‘ਮੌਸਮ’ ਨੂੰ ਲੈ ਕੇ ਨਵਾਂ ਅਲਰਟ ਜਾਰੀ, 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ

Published

on

ਲੁਧਿਆਣਾ : ਪੰਜਾਬ ‘ਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 30 ਅਤੇ 31 ਮਾਰਚ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਦਿਨੀਂ ਪਏ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ।

ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਗਰਮ ਹੋਏ ਪੱਛਮੀ ਚੱਕਰਵਾਤ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਹੈ। ਉੱਥੇ ਹੀ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਆਮ ਤਾਪਮਾਨ 29.07 ਡਿਗਰੀ ਸੈਲਸੀਅਸ ਹੈ। ਇਸੇ ਤਰ੍ਹਾਂ ਅੱਜ ਦਾ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ।

Facebook Comments

Trending