ਪੰਜਾਬੀ
ਪੰਜਾਬੀ ਫਿਲਮ ‘ਸਾਡੇ ਆਲੇ’ ਦਾ ਨਵਾਂ ਪੋਸਟਰ ਕੀਤਾ ਲਾਂਚ
Published
3 years agoon

ਲੁਧਿਆਣਾ : ਅੱਜ ਸਾਗਾ ਸਟੂਡੀਓ ਦੁਆਰਾ ਪੰਜਾਬੀ ਫਿਲਮ ‘ਸਾਡੇ ਆਲੇ’ ਦਾ ਨਵਾਂ ਪੋਸਟਰ ਲਾਂਚ ਕੀਤਾ ਗਿਆ। ਇਸ ਪੋਸਟਰ ਦੀ ਲਾਂਚ ਹੋਣ ਦੇ ਨਾਲ ਹੀ ਦਰਸ਼ਕਾਂ ਨੂੰ ਫਿਲਮ ਦੀ ਕਹਾਣੀ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਪੋਸਟਰ ਕਾਫੀ ਪ੍ਰਭਾਵਸ਼ਾਲੀ ਹੈ ਤੇ ਫਿਲਮ ਦੀ ਸੰਜੀਦਗੀ ਨੂੰ ਦਰਸਾ ਰਿਹਾ ਹੈ। ਇਹ ਫਿਲਮ 29 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ।
ਪਿਛਲੇ ਪੋਸਟਰ ਵਿੱਚ ਦੋਸਤੀ ਭਾਈਚਾਰੇ ਅਤੇ ਖੇਡਾਂ ਉੱਪਰ ਅਧਾਰਿਤ ਪਰਤੀਤ ਹੋਣ ਵਾਲੀ ਇਹ ਫਿਲਮ ਅੱਜ ਰਿਲੀਜ਼ ਹੋਣ ਦੇ ਨਾਲ ਹੀ ਕਹਾਣੀ ਸੋਚਣ ਲਈ ਮਜ਼ਬੂਰ ਕਰ ਦਿੰਦੀ ਹੈ। ਪੋਸਟਰ ਵਿੱਚ ਮੁੱਖ ਕਿਰਦਾਰ ਦੇ ਰੂਪ ਵਿੱਚ ਮੌਜੂਦ ਦੀਪ ਸਿੱਧੂ ਅਤੇ ਸੁਖਦੀਪ ਸੁੱਖ ਦੀ ਫਟੀ ਹੋਈ ਤਸਵੀਰ ਅਤੇ ਬੰਦੂਕ ਦੀ ਮੌਜੂਦਗੀ ਇਸ ਫਿਲਮ ਦੇ ਸੰਜੀਦਾ ਹਿੱਸੇ ਵੱਲ ਇਸ਼ਾਰਾ ਕਰਦੀ ਹੈ| ਇਸ ਦੇ ਨਵੇਂ ਪੋਸਟਰ ਨੇ ਸਭ ਨੂੰ ਇਹ ਸੋਚਣ ਤੇ ਮਜਬੂਰ ਕਰ ਦਿੱਤਾ ਹੈ ਕਿ ਇਹ ਫਿਲਮ ਕਿਸ ਤੱਥ ਉੱਤੇ ਅਧਾਰਿਤ ਹੈ।
ਸਵਰਗਵਾਸੀ ਦੀਪ ਸਿੱਧੂ ਅਤੇ ਸੁਖਦੇਵ ਸੁੱਖ ਦੇ ਹੱਸਦੇ ਹੋਏ ਚਿਹਰੇ ਇਸ ਫਿਲਮ ਦੇ ਪੋਸਟਰ ਨੂੰ ਚਾਰ ਚੰਦ ਲਗਾ ਰਹੇ ਹਨ, ਉਮੀਦ ਕੀਤੀ ਜਾ ਸਕਦੀ ਹੈ ਕਾਸਟ ਨੇ ਆਪਣਾ ਕੰਮ ਬਹੁਤ ਚੰਗੀ ਤਰ੍ਹਾਂ ਨਿਭਾਇਆ ਹੈ ਤੇ ਆਪਣੇ ਕਿਰਦਾਰਾਂ ਦੇ ਨਾਲ ਨਿਆਂ ਕੀਤਾ ਹੈ। ਫਿਲਮ ਦੀ ਸ਼ੂਟਿੰਗ 2019 ਵਿਚ ਪੂਰੀ ਕਰ ਲਈ ਗਈ ਸੀ ਪਰ ਕੋਵਿਡ-19 ਵਰਗੀਆਂ ਸਮੱਸਿਆਵਾਂ ਦੇ ਚੱਲਦੇ ਫਿਲਮ ਦੀ ਤਰੀਕ ਅੱਗੇ ਵਧਦੀ ਗਈ। ਫਿਲਮ ਦਾ ਟਰੇਲਰ ਆਉਣ ਵਾਲੇ ਕੁਝ ਦਿਨਾਂ ਵਿੱਚ ਰਿਲੀਜ਼ ਕੀਤਾ ਜਾਏਗਾ।
ਸਾਗਾ ਸਟੂਡਿਓ ਪੰਜਾਬੀ ਫਿਲਮ ਜਗਤ ਦੇ ਵਿੱਚ ਇੱਕ ਅਲੱਗ ਪਹਿਚਾਣ ਬਣਾ ਚੁੱਕਾ ਹੈ। ਕਾਮੇਡੀ ਫ਼ਿਲਮਾਂ ਦੇ ਨਾਲ-ਨਾਲ ਬਹੁਤ ਹੀ ਸ਼ਾਨਦਾਰ ਸੰਜੀਦਾ ਫਿਲਮਾਂ ਦਰਸ਼ਕਾਂ ਵਿੱਚ ਸਾਗਾ ਸਟੂਡੀਓ ਦੁਆਰਾ ਰਿਲੀਜ਼ ਕੀਤੀਆਂ ਗਈਆਂ ਹਨ। ਸਾਗਾ ਮਿਊਜ਼ਿਕ ਨੇ ਦੱਸਿਆ ਕਿ ਫਿਲਮ ਦਾ ਮਿਊਜ਼ਿਕ ਸ਼ਾਨਦਾਰ ਹੈ ਅਤੇ ਇਸ ਦੇ ਸ਼ਾਨਦਾਰ ਗਾਣੇ ਦਰਸ਼ਕਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦੇਣਗੇ।
You may like
-
ਪੰਜਾਬੀ ਫਿਲਮ ਗੱਡੀ ਜਾਂਦੀ ਏ ਛਲਾਗਾਂ ਮਾਰਦੀ ਦੀ ਸਟਾਰ ਕਾਸਟ ਟੀਮ ਪਹੁੰਚੀ ਖਾਲਸਾ ਕਾਲਜ
-
ਲੁਧਿਆਣਾ ਦੇ ਖਾਲਸਾ ਕਾਲਜ ‘ਚ ਪਹੁੰਚੀ ਪੰਜਾਬੀ ਫਿਲਮ ‘ਬੂਹੇ-ਬਾਰੀਆਂ’ ਦੀ ਸਟਾਰ ਕਾਸਟ
-
‘ਮਸਤਾਨੇ’ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ, ਤਰਸੇਮ ਜੱਸੜ ਨੇ ਕੀਤਾ ਸਾਰਿਆਂ ਦਾ ਧੰਨਵਾਦ
-
ਸਿੱਖ ਕੌਮ ਦੇ ਦ੍ਰਿੜ ਹੌਂਸਲੇ ਦੀ ਸ਼ਾਨਦਾਰ ਝਲਕ ਪੇਸ਼ ਕਰਦੀ ਹੈ ਫਿਲਮ ‘ਮਸਤਾਨੇ’, 25 ਅਗਸਤ ਨੂੰ ਹੋਵੇਗੀ ਰਿਲੀਜ਼
-
ਪੰਜਾਬੀ ਸਿਨੇਮਾ ਦੇ ਇਤਿਹਾਸ ’ਚ ਪਹਿਲੀ ਵਾਰ ‘ਮਸਤਾਨੇ’ ਫ਼ਿਲਮ ਦਾ ਟਰੇਲਰ ਸਿੱਧਾ ਸਿਨੇਮਾਘਰਾਂ ’ਚ ਹੋ ਰਿਹਾ ਰਿਲੀਜ਼
-
ਫਿਲਮ “ਬੱਲੇ ਓ ਚਲਾਕ ਸੱਜਣਾ” ਦਾ ਮਜ਼ੇਦਾਰ ਅਤੇ ਭਾਵੁਕ ਕਰਨ ਵਾਲਾ ਟ੍ਰੇਲਰ ਹੋਇਆ ਰਿਲੀਜ਼