Connect with us

ਕਰੋਨਾਵਾਇਰਸ

ਸੰਗਰੂਰ ਦੇ ਨਵੇਂ MP ਸਿਮਰਨਜੀਤ ਮਾਨ ਹੋਏ ਸਿਹਤਯਾਬ, ਹਸਪਤਾਲੋਂ ਮਿਲੀ ਛੁੱਟੀ

Published

on

New Sangrur MP Simranjit Mann recovers, discharged from hospitals

ਪਟਿਆਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਤਬੀਅਤ ਖ਼ਰਾਬ ਕਰਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਦੱਸ ਦੇਈਏ ਕਿ 77 ਸਾਲਾਂ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ, ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਹੋਮ ਹਾਈਸੋਲੇਸ਼ ਵਿੱਚ ਰਖਿਆ ਗਿਆ ਸੀ, ਪਰ ਤਬੀਅਤ ਖ਼ਰਾਬ ਹੋਣ ਕਰਕੇ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਜਿਸ ਦਿਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤੇ ਸਨ, ਉਸੇ ਦਿਨ ਤੋਂ ਉਨ੍ਹਾਂ ਦੀ ਤਬੀਅਤ ਥੋੜ੍ਹੀ ਜਿਹੀ ਖਰਾਬ ਚੱਲ ਰਹੀ ਸੀ। ਜਿੱਤਣ ਤੋਂ ਬਾਅਦ ਜਦੋਂ ਮਾਨ ਰੋਡ ਸ਼ੋਅ ਕਰ ਰਹੇ ਸਨ ਤਾਂ ਅਚਾਨਕ ਉੁਨ੍ਹਾਂ ਦੇ ਗਲੇ ਵਿਚ ਦਰਦ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਨਾਲ ਸੰਪਰਕ ਕੀਤਾ। ਡਾਕਟਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਸੀ।

 

Facebook Comments

Trending