ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਲਗਾਤਾਰ ਧੁੱਪ ਕਾਰਨ ਸੂਬੇ ਦਾ ਤਾਪਮਾਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ‘ਚ ਮੌਸਮ ‘ਚ ਬਦਲਾਅ ਆਵੇਗਾ, ਯਾਨੀ ਤਾਪਮਾਨ 30 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਹੈ। ਪਰ ਇਸ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 12 ਮਾਰਚ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਆਉਣ ਵਾਲੇ 2 ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਉਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ 12 ਤੋਂ 14 ਮਾਰਚ ਤੱਕ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।ਮੌਸਮ ਵਿਭਾਗ ਦਾ ਕਹਿਣਾ ਹੈ ਕਿ 9 ਮਾਰਚ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਪੰਜਾਬ ‘ਚ ਬਾਰਿਸ਼ ਹੋ ਸਕਦੀ ਹੈ।