Connect with us

ਪੰਜਾਬੀ

ਪੰਜਾਬ ‘ਚ ਹੱਡ ਚੀਰਵੀਂ ਠੰਡ ‘ਚ ਠੁਰ-ਠੁਰ ਕਰਦੇ ਲੋਕਾਂ ਲਈ ਰਾਹਤ ਦੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਬਦਲੇਗਾ ਮੌਸਮ

Published

on

News of relief for the people suffering in bone-chilling cold in Punjab, the weather will change on these dates.

ਲੁਧਿਆਣਾ : ਪੰਜਾਬ ‘ਚ ਹੱਡ ਚੀਰਵੀਂ ਠੰਡ ਦੌਰਾਨ ਹਰ ਕੋਈ ਠੁਰ-ਠੁਰ ਕਰਦਾ ਦਿਖ ਰਿਹਾ ਹੈ। ਹੁਣ ਮੌਸਮ ਵਿਭਾਗ ਵੱਲੋਂ ਅਗਲੇ 3 ਦਿਨਾਂ ਦੇ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ 3 ਦਿਨ 28, 29 ਅਤੇ 30 ਦਸੰਬਰ ਨੂੰ ਸੰਘਣੀ ਧੁੰਦ ਅਤੇ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ‘ਚ ਸੂਰਜ ਦੇਵਤਾ ਦਰਸ਼ਨ ਦੇਣਗੇ।

ਫਿਰ ਇਸ ਤੋਂ ਬਾਅਦ 31 ਦਸੰਬਰ ਨੂੰ ਮੌਸਮ ਦਾ ਮਿਜਾਜ਼ ਕਰਵਟ ਲਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਫਿਰ ਸੰਘਣੀ ਧੁੰਦ ਅਤੇ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੰਗਲਵਾਰ ਨੂੰ ਪੰਜਾਬ ‘ਚ ਤਾਪਮਾਨ ਦਾ ਪਾਰਾ 10 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ। ਇਸ ਨਾਲ ਠੰਡ ਵੱਧ ਗਈ। ਲੁਧਿਆਣਾ ‘ਚ ਅੱਜ ਕੁੱਝ ਸਮੇਂ ਲਈ ਸੂਰਜ ਨਿਕਲਿਆ ਪਰ ਉਸ ਤੋਂ ਬਾਅਦ ਕੋਹਰੇ ‘ਚ ਗੁੰਮ ਹੋ ਗਿਆ।

Facebook Comments

Trending