ਲੁਧਿਆਣਾ : ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੁੱਦੇ ‘ਤੇ ਐੱਨ. ਦੇ ਮੈਂਬਰਾਂ ਵੱਲੋਂ ਕਾਲਾ ਪਾਣੀ ਮੋਰਚਾ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਸ਼ਨੀਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਪਹਿਲਾ ਅਰਥੀ ਫੂਕ ਮਾਰਚ ਕੱਢਿਆ ਗਿਆ। ਇਸ ਦੌਰਾਨ ਪੂਰੇ ਪੰਜਾਬ ਅਤੇ ਰਾਜਸਥਾਨ ਤੋਂ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਬੁੱਢੇ ਡਰੇਨ ਦਾ ਪਾਣੀ ਮਾਲਵੇ ਤੋਂ ਸਤਲੁਜ ਰਾਹੀਂ ਰਾਜਸਥਾਨ ਤੱਕ ਜਾਨਲੇਵਾ ਬਿਮਾਰੀਆਂ ਫੈਲਾ ਰਿਹਾ ਹੈ, ਜਿਸ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।