Connect with us

ਪੰਜਾਬ ਨਿਊਜ਼

ਠੰਢ ਤੋਂ ਨਹੀਂ ਮਿਲੇਗੀ ਰਾਹਤ, ਪੰਜਾਬ ’ਚ 22-23 ਜਨਵਰੀ ਨੂੰ ਬਾਰਿਸ਼ ਦੀ ਸੰਭਾਵਨਾ

Published

on

No relief from cold, rains expected in Punjab on January 22-23

ਲੁਧਿਆਣਾ :   ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹੇ। ਸਵੇਰ ਦੇ ਸਮੇਂ ਧੁੰਦ ਛਾਈ ਰਹੀ। ਇਸ ਨਾਲ ਸਾਰਾ ਦਿਨ ਕੜਾਕੇ ਦੀ ਠੰਢ ਰਹੀ। ਫਿਰੋਜ਼ਪੁਰ ’ਚ ਘਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਫ਼ਰੀਦਕੋਟ ਤੇ ਕਪੂਰਥਲਾ ’ਚ ਵੀ ਘੱਟੋ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ ਪਰ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ’ਚ ਘਟੋ-ਘੱਟ ਤਾਪਮਾਨ 6 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਮੰਗਲਵਾਰ ਨੂੰ ਵੀ ਇਸੇ ਤਰ੍ਹਾਂ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਹਾਲੇ ਠੰਢ ਤੋਂ ਰਾਹਤ ਨਹੀਂ ਮਿਲੇਗੀ।

ਗੜਬੜ ਵਾਲੀਆਂ ਪੱਛਮੀ ਪੌਣਾਂ ਦੇ ਸਰਗਰਮ ਹੋਣ ਦੇ ਮੱਦੇਨਜ਼ਰ ਪੰਜਾਬ ’ਚ 22 ਅਤੇ 23 ਜਨਵਰੀ ਨੂੰ ਬਾਰਿਸ਼ ਹੋ ਸਕਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ 23 ਜਨਵਰੀ ਤੋਂ ਬਾਅਦ ਹੀ ਮੌਸਮ ਖੁੱਲ੍ਹੇਗਾ।

ਉਨ੍ਹਾਂ ਦੱਸਿਆ ਕਿ ਰਾਤ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਬੇਸ਼ੱਕ 21 ਜਨਵਰੀ ਤੋਂ ਇਕ ਪੱਛਮੀ ਚੱਕਰਵਾਤ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ ਪਰ ਆਉਣ ਵਾਲੇ 3-4 ਦਿਨ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ ਅਤੇ ਸਵੇਰੇ ਸ਼ਾਮ ਸੰਘਣੀ ਧੁੰਦ ਪਵੇਗੀ।

Facebook Comments

Trending