ਲੁਧਿਆਣਾ : ਪ੍ਰਾਈਵੇਟ ਏਡਿਡ ਅਤੇ ਅਨਏਡਿਡ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੀ ਅਰਥੀ ਫੂਕ ਰੈਲੀ ਸ੍ਰੀ ਆਨੰਦਪੁਰ ਸਾਹਿਬ ਦੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਸੂਬਾ ਪ੍ਰਧਾਨ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਰੈਲੀ ਵਿੱਚ ਜਿੱਥੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਨਾਂਹ-ਪੱਖੀ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ ਗਈ, ਉੱਥੇ ਹੀ ਆਪਣੇ ਆਪ ਨੂੰ ਆਮ ਜਨਤਾ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸਥਾਨਕ ਸੂਬਾ ਸਰਕਾਰ ਦੀ ਅਰਥੀ ਫੂਕ ਰੈਲੀ ਕੱਢੀ ਅਤੇ ਰੋਸ ਮਾਰਚ ਕੱਢਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਛੇਵੇਂ ਤਨਖਾਹ ਸਕੇਲ ਨੂੰ ਲਾਗੂ ਨਾ ਕਰਨ ਸਬੰਧੀ ਸਿੱਖਿਆ ਮੰਤਰੀ ਨੇ ਕੁਝ ਦਿਨਾਂ ਦਾ ਸਮਾਂ ਮੰਗਿਆ ਸੀ ਪਰ ਲੰਮਾ ਸਮਾਂ ਬੀਤ ਜਾਣ ‘ਤੇ ਵੀ ਉਹ ਸਿਵਾਏ ਝੂਠੇ ਭਰੋਸੇ ਤੋਂ ਕੁਝ ਨਹੀਂ ਦੇ ਸਕੇ! ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਕਾਲਜਾਂ ਦਾ ਮਾਹੌਲ ਕਿਸੇ ਵੀ ਤਰ੍ਹਾਂ ਖ਼ਰਾਬ ਹੋਵੇ ਕਿਉਂਕਿ ਦਾਖ਼ਲੇ ਚੱਲ ਰਹੇ ਹਨ।