Connect with us

ਪੰਜਾਬੀ

ਸੁੱਧ ਭੋਜਨ ਨਾ ਖਾਣਾ, ਬਣ ਰਿਹਾ ਬਿਮਾਰੀਆਂ ਦਾ ਕਾਰਨ – ਸਿਵਲ ਸਰਜਨ

Published

on

Not eating clean food, cause of developing diseases - Civil Surgeon

ਲੁਧਿਆਣਾ : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਬਿਮਾਰੀਆਂ ਅਤੇ ਸਿਹਤ ਵਿਭਾਗ ਪੰਜਾਬ ਵਲੋ ਦਿੱਤੀਆਂ ਜਾਂ ਰਹੀਆਂ ਮੁਫਤ ਸਹੂਲਤਾਂ ਬਾਰੇ ਸਮੇ ਸਮੇ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ.ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਨੂੰ ਹੋ ਰਹੀਆਂ ਬਿਮਾਰੀਆਂ ਜਿਵਂੇ ਕਿ ਕੈਂਸਰ, ਸੂਗਰ, ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਂ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਨਾਂ ਬਿਮਾਰੀਆਂ ਦਾ ਮੁੱਖ ਕਾਰਨ ਆਮ ਲੋਕਾਂ ਦੀ ਰੋਜ਼ਾਨਾ ਜਿੰਦਗੀ ਵਿਚ ਤਬਦੀਲੀਆਂ ਦਾ ਆਉਣਾ ਹੈ। ਉਨ੍ਹਾਂ ਕਿਹਾ ਕਿ ਰੋਜ਼ ਦੇ ਖਾਣੇ ਵਿਚ ਪੌਸ਼ਟਿਕਤਾ ਘੱਟ ਰਹੀ ਹੈ ਅਤੇ ਲੋਕ ਘਰ ਦਾ ਖਾਣਾ ਖਾਣ ਦੀ ਬਜਾਏ ਫਾਸਟ ਫੂਡ ਖਾਣ ਨੂੰ ਜ਼ਿਆਦਾ ਤਰਜੀਹ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਆਮ ਲੋਕ ਬਾਹਰ ਦਾ ਖਾਣਾ ਖਾਣ ਪਸੰਦ ਕਰਦੇ ਹਨ ਉੱਥੇ ਪੈਦਲ ਚੱਲਣਾ ਅਤੇ ਕਸਰਤ ਕਰਨੀ ਵੀ ਘੱਟ ਕਰ ਦਿੱਤੀ ਗਈ ਹੈ।

ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਲੋਕ ਵੱਡੇ ਪੱਧਰ ‘ਤੇ ਨਸ਼ਿਆਂ ਦਾ ਸੇਵਨ ਵੀ ਕਰ ਰਹੇ ਹਨ। ਲੋਕਾਂ ਵੱਲੋ ਖਾਣ ਪੀਣ ਵਿੱਚ ਵਰਤੀਆ ਜਾਂ ਰਹੀਆਂ ਗਲਤ ਆਦਤਾਂ ਬਿਮਾਰੀਆਂ ਦਾ ਮੁੱਖ ਕਾਰਨ ਬਣ ਰਿਹਾ ਹੈ। ਉਨਾਂ ਦੱਸਿਆ ਕਿ ਜੇਕਰ ਵਿਅਕਤੀ ਨੂੰ ਉਪਰੋਕਤ ਬਿਮਾਰੀਆਂ ਦੀ ਸ਼ਿਕਾਇਤ ਨਜ਼ਰ ਆ ਰਹੀ ਹੈ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਅਤੇ ਇਲਾਜ ਕਰਵਾ ਸਕਦੇ ਹਨ। ਸਰਕਾਰੀ ਸਿਹਤ ਕੇਦਰਾਂ ‘ਤੇ ਇਨ੍ਹਾਂ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

Facebook Comments

Trending