Connect with us

ਪੰਜਾਬ ਨਿਊਜ਼

ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ 8 ਮਈ ਤੋਂ 825 ਮੰਡੀਆਂ ਬੰਦ ਕਰਨ ਲਈ ਨੋਟੀਫਿਕੇਸ਼ਨ ਜਾਰੀ

Published

on

Notification for closure of 825 mandis issued from May 8 after completion of procurement process

ਚੰਡੀਗੜ੍ਹ : ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 8 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਦੀਆਂ 825 ਮੰਡੀਆਂ ਵਿਚ ਕਣਕ ਦੀ ਖਰੀਦ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੰਡੀ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਮੰਤਰੀ ਅਨੁਸਾਰ ਉਪਰੋਕਤ ਮੰਡੀਆਂ ਵਿਚੋਂ ਬਠਿੰਡਾ ਵਿਚ 126, ਮੋਗਾ ਵਿਚ 80, ਫਾਜ਼ਿਲਕਾ ਦੀਆਂ 76, ਮਾਨਸਾ ਦੀਆਂ 65, ਫਿਰੋਜ਼ਪੁਰ ਦੀਆਂ 62, ਪਟਿਆਲਾ ਵਿਚ 61, ਸੰਗਰੂਰ ’ਚ 56, ਬਰਨਾਲਾ ਵਿਚ 54, ਲੁਧਿਆਣਾ ਪੱਛਮੀ ਵਿਚ 41, ਫਰੀਦਕੋਟ ‘ਚ 39, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ 28-28, ਜਲੰਧਰ ’ਚ 21, ਸ੍ਰੀ ਮੁਕਤਸਰ ਸਾਹਿਬ ‘ਚ 19, ਫਤਿਹਗੜ ਸਾਹਿਬ ਦੀਆਂ 17, ਕਪੂਰਥਲਾ ’ਚ 16, ਮਲੇਰਕੋਟਲਾ ’ਚ 13, ਐੱਸ.ਏ.ਐੱਸ. ਨਗਰ ਦੀਆਂ 10, ਰੋਪੜ ਵਿਚ 9 ਅਤੇ ਐੱਸ.ਬੀ.ਐੱਸ. ਨਗਰ ਵਿਚ 4 ਮੰਡੀਆਂ ਸ਼ਾਮਲ ਹਨ।

ਮੰਤਰੀ ਨੇ ਸੂਬੇ ਵਿਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿਚ ਸ਼ਾਮਲ ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ’ਤੇ ਤਸੱਲੀ ਪ੍ਰਗਟਾਈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਕੁੱਲ 1099 ਮੰਡੀਆਂ ਵਿਚ ਖਰੀਦ ਪ੍ਰਕਿਰਿਆ ਬੰਦ ਹੈ ਅਤੇ 274 ਮੰਡੀਆਂ ਪਹਿਲਾਂ ਹੀ ਬੰਦ ਹੋ ਚੁੱਕੀਆਂ ਹਨ।

Facebook Comments

Trending