Connect with us

ਪੰਜਾਬੀ

 ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ

Published

on

Now 5.50 rupees per cubic foot will get cheap sand

ਲੁਧਿਆਣਾ : ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲੇਗੀ। ਸੂਬੇ ਦੇ 7 ਜ਼ਿਲ੍ਹਿਆਂ ਵਿਚ ਫੈਲੀਆਂ 16 ਜਨਤਕ ਖੱਡਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਰੇਤਾ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ ‘ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਮਜ਼ਦੂਰ ਇਸ ਕੰਮ ਵਿਚ ਵਿੱਚ ਲੱਗੇ ਹੋਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ।

Facebook Comments

Trending