ਮਿਲੀ ਜਾਣਕਾਰੀ ਅਨੁਸਾਰ ਹਲਵਾਰਾ ’ਚ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਹੋਵੇਗਾ। ਪੰਜਾਬ ਸਰਕਾਰ ਨੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਦਿੱਤਾ ਹੈ। ਇਹ ਐਲਾਨ ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ’ਚ ਕੀਤਾ। ਇਸ ਮੌਕੇ ਰਾਜਾ ਵੜਿੰਗ ਨੇ ਸ਼ਹੀਦ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਉੱਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਏਅਰਪੋਰਟ ਦਾ ਨਾਂ ਸ਼ਹੀਦ ਦੇ ਨਾਂ ’ਤੇ ਹੋ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦਾਖਾ ’ਚ ਬਣੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ।
