Connect with us

ਪੰਜਾਬ ਨਿਊਜ਼

ਹੁਣ ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਤਿਆਰੀ ‘ਚ

Published

on

Now the Punjab government is preparing to convert rural dispensaries into Aam Aadmi clinics

ਪੰਜਾਬ ਸਰਕਾਰ ਪੇਂਡੂ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਣ ਦੀ ਯੋਜਨਾ ਬਣਾ ਰਹੀ ਹੈ। ਇਸ ਸਮੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕਰੀਬ 550 ਸਹਾਇਕ ਸਿਹਤ ਕੇਂਦਰ (ਡਿਸਪੈਂਸਰੀਆਂ) ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲ ਦਿੱਤਾ ਸੀ, ਜਿਸ ਤੋਂ ਬਾਅਦ ਫੰਡਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਗਾ ਪੈ ਗਿਆ ਸੀ।

ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸਾਰੇ ਸਿਵਲ ਸਰਜਨਾਂ ਨੂੰ ਉਨ੍ਹਾਂ ਕੇਂਦਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਦਲਿਆ ਜਾ ਸਕਦਾ ਹੈ। ਸਰਕਾਰ ਦੀ ਯੋਜਨਾ ਹਰ ਵੱਡੇ ਜ਼ਿਲ੍ਹੇ ‘ਚ 4 ਅਤੇ ਹਰ ਛੋਟੇ ਜ਼ਿਲ੍ਹੇ ‘ਚ 2 ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ‘ਚ ਤਬਦੀਲ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।ਪੰਜਾਬ ‘ਚ 580 ਮੁਹੱਲਾ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ‘ਚ 25 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੋ ਚੁੱਕਿਆ ਹੈ।

Facebook Comments

Trending