Connect with us

ਪੰਜਾਬੀ

 ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ

Published

on

Now the residents will be provided with health facilities at home

ਲੁਧਿਆਣਾ :  ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ ਬਾਅਦ ਹੁਣ ਨਵੀਂ ਪੁਲਾਂਘ ਪੁੱਟਦਿਆਂ ਡਾਕਟਰ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਜ਼ਮੀਨੀ ਪੱਧਰ ‘ਤੇ ਸੇਵਾ ਨੂੰ ਯਕੀਨੀ ਬਣਾਉਣ ਲਈ ਅੱਜ ਵਾਰਡ ਨੰਬਰ 48, ਗੁੱਗਾ ਮੱਦੀ ਲੇਨ, ਐਡਜ, ਰਿਲਾਇੰਸ ਪੈਟਰੋਲ ਪੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੋਬਾਇਲ ਕਲੀਨਿਕ ਵੀ ਲਾਂਚ ਕੀਤਾ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 48 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ।

Facebook Comments

Trending