Connect with us

ਪੰਜਾਬ ਨਿਊਜ਼

ਹੁਣ ਪੰਜਾਬ ਦਾ ਇਹ ਨੈਸ਼ਨਲ ਹਾਈਵੇ ਰਹੇਗਾ ਬੰਦ, ਜਾਣੋ ਕਦੋਂ

Published

on

ਜੀਰਾ : ਭਾਰਤੀ ਕਿਸਾਨ ਯੂਨੀਅਨ ਵੱਲੋਂ 6 ਨਵੰਬਰ ਨੂੰ ਨੈਸ਼ਨਲ ਹਾਈਵੇ-54 ਜਾਮ ਕੀਤਾ ਜਾਵੇਗਾ। ਇਸ ਲਈ, ਜੇਕਰ ਤੁਸੀਂ 6 ਤਾਰੀਖ ਨੂੰ ਇਸ ਰਸਤੇ ਆ ਰਹੇ ਹੋ, ਤਾਂ ਧਿਆਨ ਦਿਓ ਕਿਉਂਕਿ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਹਾਲ ਹੀ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਵੱਲੋਂ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਬਾਵਜੂਦ ਅਜੇ ਤੱਕ ਪ੍ਰਸ਼ਾਸਨ ਵੱਲੋਂ ਦੋਸ਼ੀ ਵਿਅਕਤੀ ਖਿਲਾਫ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਨੇ ਦੋਸ਼ ਲਾਇਆ ਕਿ ਉਕਤ ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਪ੍ਰਸ਼ਾਸਨ ਫਿਰੋਜ਼ਪੁਰ ਦੇ ਇਕ ਵਿਧਾਇਕ ਦੇ ਇਸ਼ਾਰੇ ‘ਤੇ ਦੋਸ਼ੀਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕਰ ਰਿਹਾ ਹੈ। ਜਦੋਂਕਿ ਇਸ ਮਾਮਲੇ ਨਾਲ ਸਬੰਧਤ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕਈ ਵਾਰ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਕਿਹਾ ਹੈ।

ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਹੁਣ ਪੁਲੀਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਉਕਤ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਕੇਸ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਯੂਨੀਅਨ ਵੱਲੋਂ 6 ਨਵੰਬਰ 2024 ਨੂੰ ਜ਼ੀਰਾ ਦੇ ਪਿੰਡ ਬੰਡਾਲਾ ਪੁਰਾਣਾ-ਲਹਿਰਾ ਰੋਹੀ ਨੇੜੇ ਨੈਸ਼ਨਲ ਹਾਈਵੇਅ 54 ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।

Facebook Comments

Trending