ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਦਸੰਬਰ ਨੂੰ ਸਥਾਨਕ ਗੁਰੂ ਨਾਨਕ ਭਵਨ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਨੀ’ ਸਮਾਗਮ ਕਰਵਾਇਆ ਜਾਵੇਗਾ। ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਅਤੇ ਹੋਰ ਸੀਨੀਅਰ ਅਧਿਕਾਰੀ ਪ੍ਰਵਾਸੀ ਭਾਰਤੀਆਂ ਵੱਲੋਂ ਦਰਜ ਸ਼ਿਕਾਇਤਾਂ ਦੇ ਮੌਕੇ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਵੀ ਸਮਾਗਮ ਵਿੱਚ ਹਾਜ਼ਰ ਰਹਿਣਗੇ। ਡਿਪਟੀ ਕਮਿਸ਼ਨਰ ਨੇ ਪ੍ਰਵਾਸੀ ਭਾਰਤੀਆਂ ਨੂੰ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।