ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਸਹੁੰ ਦਿਵਸ ਦਾ ਆਯੋਜਨ ਕੀਤਾ ਗਿਆ। ਸਵੇਰ ਦੀ ਸਭਾ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਭ੍ਰਿਸ਼ਟਾਚਾਰ ਦੇ ਖਿਲਾਫ਼ ਅਤੇ ਇਸ ਦੇ ਖ਼ਤਰਿਆਂ ਦੇ ਬਾਰੇ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਹੁੰ ਚੁੱਕ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ , ਅਧਿਆਪਕਾਂ ਅਤੇ ਸਕੂਲ ਦੇ ਦੂਜੇ ਕਰਮਚਾਰੀਆਂ ਨੇ ਭਾਗ ਲਿਆ।
ਸਕੂਲ ਦੇ ਡਾਇਰੈਕਟਰ ਸਾਹਿਬ ਸ੍ਰੀ ਗੱਜਣ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿੱਚ ਜਾਗ੍ਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਹਮੇਸ਼ਾ ਭ੍ਰਿਸ਼ਟਾਚਾਰ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਸ ਦੇ ਖਿਲਾਫ ਅਵਾਜ਼ ਵੀ ਚੁੱਕਣੀ ਚਾਹੀਦੀ ਹੈ।