Connect with us

ਧਰਮ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦਾ ਆਖ਼ਰੀ ਦਿਨ, ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ

Published

on

On the last day of Shaheedi Jodh Mela at Sri Fatehgarh Sahib, sangats from home and abroad arrived

ਫਤਿਹਗੜ੍ਹ ਸਾਹਿਬ : ਮਹਾਨ ਸ਼ਹੀਦਾਂ ਦੀ ਇਤਿਹਾਸਿਕ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲੇ ਦਾ ਅੱਜ ਆਖ਼ਰੀ ਦਿਨ ਸੀ । ਇਹ ਸ਼ਹੀਦੀ ਜੋੜ ਮੇਲਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ।

ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜੋ ਕਿ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਇਆ । ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ‘ਚ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਰਹਿਨੁਮਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।

3 ਦਿਨ ਤੱਕ ਚੱਲੇ ਇਸ ਸ਼ਹੀਦੀ ਜੋੜ ਮੇਲਾ ਦੌਰਾਨ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਵਿਖੇ ਪੁੱਜੀਆਂ। ਸੰਗਤਾਂ ਨੇ ਦੋਵੇਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ।

Facebook Comments

Trending