ਲੁਧਿਆਣਾ : ਲੁਧਿਆਣਾ ਵਿੱਚ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਦੀ ਜ਼ੋਨਲ ਯੂਨਿਟ ਨੇ ਹਾਲ ਹੀ ਵਿੱਚ ਪੰਜਾਬ ਦੇ ਹਵਾਈ ਅੱਡਿਆਂ ਰਾਹੀਂ ਭਾਰਤ ਤੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਦੀਆਂ ਦੋ ਬੈਕ-ਟੂ-ਬੈਕ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਦੋ ਅਪਰੇਸ਼ਨਾਂ ਵਿੱਚ 1.52 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ ਅਤੇ ਡੀਆਰਆਈ ਵੱਲੋਂ ਦੋ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ।
ਏਡੀਜੀ ਨਿਤਿਨ ਸੈਣੀ ਦੇ ਨਿਰਦੇਸ਼ਾਂ ‘ਤੇ ਡੀਆਰਆਈ ਦੀ ਖੇਤਰੀ ਇਕਾਈ ਨੇ 12 ਨਵੰਬਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਕਾਰਵਾਈ ਕਰਦਿਆਂ ਦੁਬਈ ਜਾਣ ਵਾਲੇ ਦੋ ਵਿਅਕਤੀਆਂ ਨੂੰ ਹਵਾਈ ਅੱਡੇ ਦੇ ਅੰਦਰੋਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 1.5 ਕਰੋੜ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।