ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਵਿਖੇ ਸੰਗੀਤ ਵਿਭਾਗ ਵੱਲੋਂ ਇੱਕ ਰੋਜ਼ਾ ‘ਸ਼ਾਸਤਰੀ ਸੰਗੀਤ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਆਗਾਜ਼ ਸ਼ਮਾਂ ਰੋਸ਼ਨ ਨਾਲ ਕੀਤਾ ਗਿਆ। ਜਿਸ ਦੋਰਾਨ ਪ੍ਰੋ.ਸ਼੍ਰੀਮਤੀ ਨੀਲਮ ਪਾਲ ਜੀ (ਚੇਅਰਪਰਸਨ ਸੰਗੀਤ ਵਿਭਾਗ ਪੰਜਾਬ ਯੂਨੀਵਰਸਿਟੀ ,ਚੰਡੀਗੜ੍ਹ ਨੇ ਰਿਸੋਰਸਪਰਸਨ ਦੇ ਤੋਰ’ਤੇ ਸ਼ਿਰਕਤ ਕੀਤੀ।
ਉਹਨਾਂ ਨੇ ਵਿਿਦਆਰਥਣਾਂ ਨੂੰ ਸੰਗੀਤ ਦੀਆਂ ਬਰੀਕੀਆਂ ਤੋਂ ਜਾਣੂ ਕਰਵਾਉਦਿਆਂ ਰਾਗਾਂ ਅਤੇ ਰਿਆਜ਼ਾਂ ਦੇ ਤਰੀਕਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਸ਼੍ਰੀਮਤੀ ਨੀਲਮ ਪਾਲ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕਰਨ ਲਈ ਪ੍ਰੇਰਿਆ।