Connect with us

ਪੰਜਾਬ ਨਿਊਜ਼

ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ

Published

on

'One MLA One Pension' law implemented in Punjab, notification issued after Governor's approval

ਚੰਡੀਗੜ੍ਹ : ਪੰਜਾਬ ‘ਚ ਅੱਜ 13 ਅਗਸਤ ਤੋਂ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ ਹੋ ਗਿਆ ਹੈ। ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਬਿੱਲ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਕਾਨੂੰਨ ਲਾਗੂ ਹੋਣ ਨਾਲ ਪੰਜਾਬ ‘ਚ ਹੁਣ ਇਕ ਵਿਧਾਇਕ ਨੂੰ ਇਕ ਹੀ ਪੈਨਸ਼ਨ ਮਿਲੇਗੀ। ਇਸ ਤੋਂ ਪਹਿਲਾਂ ਕੋਈ ਵੀ ਵਿਧਾਇਕ ਜਿੰਨੀ ਵਾਰ ਚੁਣਿਆ ਜਾਂਦਾ ਸੀ, ਉਸ ਦੀ ਓਨੀ ਵਾਰ ਹੀ ਪੈਨਸ਼ਨ ਲੱਗਦੀ ਸੀ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਕ ਤੋਂ ਜ਼ਿਆਦਾ ਪੈਨਸ਼ਨਾਂ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ 241 ਹੈ। ਇਕ ਪੈਨਸ਼ਨ ਦੇਣ ਨਾਲ 19.53 ਕਰੋੜ ਦਾ ਖ਼ਜ਼ਾਨੇ ਦਾ ਫਾਇਦਾ ਹੋਵੇਗਾ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ ਦਾ ਐਲਾਨ ਕਰ ਦਿੱਤਾ ਸੀ।

Facebook Comments

Trending