ਲੁਧਿਆਣਾ : ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ, ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਵੱਲੋਂ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੀ ਅਗਵਾਈ ਹੇਠ ‘ਰਾਸ਼ਟਰੀ ਖਪਤਕਾਰ ਦਿਵਸ’ ਦੀ ਯਾਦ ਵਿੱਚ ਇੱਕ ਆਨਲਾਈਨ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ।
ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਖਪਤਕਾਰਾਂ ਦੇ ਬੁਨਿਆਦੀ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਸੀ। ਮੁਕਾਬਲੇ ਦਾ ਵਿਸ਼ਾ ‘ਪਲਾਸਟਿਕ ਪ੍ਰਦੂਸ਼ਣ ਨਾਲ ਨਜਿੱਠਣਾ’ ਸੀ ਅਤੇ ਵਿਦਿਆਰਥੀਆਂ ਨੇ ਇਸ ਵਿਸ਼ੇ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੀ ਪੂਰੀ ਕੋਸ਼ਿਸ਼ ਕੀਤੀ। ਮੁਕਾਬਲੇ ਵਿੱਚ ਹਰਲੀਨ ਕੌਰ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ, ਮਸੂਮ ਨੇ ਦੂਜਾ ਇਨਾਮ ਪ੍ਰਾਪਤ ਕੀਤਾ, ਪ੍ਰਭਜੋਤ ਕੌਰ ਨੇ ਤੀਜਾ ਇਨਾਮ ਪ੍ਰਾਪਤ ਕੀਤਾ।
ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਸੀਨੀਅਰ ਉਪ ਪ੍ਰਧਾਨ ਵਿਪਨ ਕੁਮਾਰ ਜੈਨ, ਉਪ ਪ੍ਰਧਾਨ ਬਾਂਕੇ ਬਿਹਾਰੀ ਲਾਲ ਜੈਨ, ਸਕੱਤਰ ਰਾਜੀਵ ਜੈਨ, ਮੈਨੇਜਰਰਾਜ ਕੁਮਾਰ ਗੁਪਤਾ ਨੇ ਵਿਦਿਆਰਥੀਆਂ ਲਈ ਅਜਿਹੀ ਕਿਸਮ ਦੀ ਗਿਆਨ ਸ਼ੀਲਤਾ ਦਾ ਪ੍ਰਬੰਧ ਕਰਨ ਲਈ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ।