ਪੰਜਾਬ ਨਿਊਜ਼

ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਇੱਕ ਵਾਰ ਫਿਰ ਵਿਰੋਧ, ਘਿਰਿਆ ਕਿਸਾਨਾਂ ਨੇ……..

Published

on

ਸ਼੍ਰੀ ਮੁਕਤਸਰ ਸਾਹਿਬ : ਸੂਫੀ ਗਾਇਕ ਹੰਸਰਾਜ ਹੰਸ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨ ਲਈ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਇੱਕ ਵਾਰ ਫਿਰ ਵਿਰੋਧ ਹੋ ਗਿਆ ਹੈ।

ਪ੍ਰਾਪਤ ਖ਼ਬਰ ਅਨੁਸਾਰ ਮੁਕਤਸਰ ਦੇ ਗਿੱਦੜਬਾਹਾ ਦੇ ਪਿੰਡ ਬੁੱਟਰ ਸ਼ਰੀਹ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਹੰਸਰਾਜ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਹੰਸਰਾਜ ਹੰਸ ਨੂੰ ਘੇਰ ਕੇ ਸਵਾਲ-ਜਵਾਬ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਸੀ। ਦੱਸ ਦੇਈਏ ਕਿ ਹੰਸਰਾਜ ਹੰਸ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹਨ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਹੰਸਰਾਜ ਹੰਸ ਦਾ ਪਹਿਲਾਂ ਵੀ ਦੋ ਵਾਰ ਫਰੀਦਕੋਟ ਅਤੇ ਮੋਗਾ ਵਿੱਚ ਰੈਲੀਆਂ ਦੌਰਾਨ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨ ਜਥੇਬੰਦੀ ‘ਸੰਯੁਕਤ ਕਿਸਾਨ ਮੋਰਚਾ’ ਦੀ ਅਗਵਾਈ ਹੇਠ ਫ਼ਰੀਦਕੋਟ ਕੋਟਕਪੂਰਾ ਵਿੱਚ ਉਮੀਦਵਾਰ ਹੰਸਰਾਜ ਹੰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.