Connect with us

ਪੰਜਾਬ ਨਿਊਜ਼

ਅਧਿਆਪਕਾਂ ਨੂੰ ਪ੍ਰੀਖਿਆਵਾਂ ਦੇ ਮੱਦੇਨਜ਼ਰ ਚਾਈਲਡ ਕੇਅਰ ਲੀਵ ਨਾ ਭੇਜਣ ਦੇ ਹੁਕਮ

Published

on

Order not to send child care leave to teachers in view of exams

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਪ੍ਰੀਖਿਆਵਾਂ ਦੇ ਮੱਦੇਨਜ਼ਰ ਸਰਕਾਰੀ ਅਧਿਆਪਕਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਇਸ ਮਹੀਨੇ ਚਾਈਲਡ ਕੇਅਰ ਲੀਵ ਲਈ ਅਪਲਾਈ ਨਾ ਕਰਨ। ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਇਸ ਹੁਕਮ ਸਬੰਧੀ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 11 ਸਤੰਬਰ 2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਖਾਸ ਧਿਆਨ ਦੇਣ ਦੀ ਜ਼ਰੂਰਤ ਹੈ। ਇਸੇ ਲਈ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉੁਹ ਸਤੰਬਰ ਮਹੀਨੇ ਵਿਚ ਚਾਈਲਡ ਕੇਅਰ ਲੀਵ ਲਈ ਅਪਲਾਈ ਨਾ ਕਰਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।

Facebook Comments

Trending