Connect with us

ਪੰਜਾਬੀ

ਲੁਧਿਆਣਾ ‘ਚ ਸਮੂਹ ਏ.ਟੀ.ਐਮਜ਼ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦੇ ਹੁਕਮ ਜਾਰੀ

Published

on

Orders issued to post security personnel at all ATMs in Ludhiana

ਲੁਧਿਆਣਾ : ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਸਥਿਤ ਸਮੂਹ ਏ.ਟੀ.ਐਮਜ਼ ‘ਤੇ ਸ਼ਾਮ 08:00 ਵਜੇ ਤੋਂ ਸਵੇਰੇ 06:00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਦਿੱਤਾ ਹੈ, ਉਕਤ ਸਮੇਂ ਦੌਰਾਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮ. ਨੂੰ ਚਲਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।

ਇੱਕ ਹੋਰ ਹੁਕਮਾਂ ਵਿੱਚ ਕਮਿਸ਼ਨਰੇਟ ਲੁਧਿਆਣਾ ਅੰਦਰ ਸਥਿਤ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੈਰਾਮਿਲਟਰੀ ਫੋਰਸਿਜ ਅਤੇ ਆਰਮੀ ਦੀਆਂ ਵਰਦੀਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਦੋਂ ਵੀ ਕੋਈ ਵਿਅਕਤੀ ਉਨ੍ਹਾਂ ਕੋਲ ਕਿਸੇ ਕਿਸਮ ਦੀ ਵਰਦੀ ਦਾ ਸਾਜੋ-ਸਮਾਨ ਖਰੀਦ ਕਰਨ ਲਈ ਆਉਂਦਾ ਹੈ ਤਾਂ ਉਸ ਨੂੰ ਵੇਚੇ ਗਏ ਸਮਾਨ ਦਾ ਵੇਰਵਾ ਅਤੇ ਖਰੀਦਦਾਰ ਦਾ ਸ਼ਨਾਖ਼ਤੀ ਕਾਰਡ, ਮੋਬਾਈਲ ਨੰਬਰ ਅਤੇ ਰਿਹਾਇਸ਼ੀ ਪਤੇ ਬਾਰੇ ਇੰਦਰਾਜ ਰਜਿਸਟਰ ਵਿੱਚ ਦਰਜ਼ ਕੀਤਾ ਜਾਵੇ।

ਇਸੇ ਤਰ੍ਹਾਂ ਹਰੇਕ ਦੁਕਾਨਦਾਰ ਇੱਕ ਮਹੀਨੇ ਵਿੱਚ ਵੇਚੇ ਗਏ ਵਰਦੀ ਦੇ ਸਾਜੋ-ਸਮਾਨ ਦੀ ਰਿਪੋਰਟ ਸੰਬੰਧਤ ਪੁਲਿਸ ਸਟੇਸ਼ਨ ਨੂੰ ਭੇਜਣ ਦਾ ਵੀ ਜਿੰਮੇਵਾਰ ਹੋਵੇਗਾ। ਹਰੇਕ ਦੁਕਾਨਦਾਰ ਦੀ ਇਹ ਜਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਮਹੀਨਾਵਾਰ ਗੋਸ਼ਵਾਰਾ ਤਿਆਰ ਕਰਕੇ ਸਮੁੱਚਾ ਰਿਕਾਰਡ ਤਿਆਰ ਕਰੇਗਾ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਲਈ ਜਾਰੀ ਰਹਿਣਗੇ।

Facebook Comments

Trending